JALANDHAR WEATHER

ਜਿਨ੍ਹਾਂ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਉਨ੍ਹਾਂ ਵਿਕਾਸ ਕਿਸੇ ਸਰਕਾਰ ਨੇ ਨਹੀਂ ਕੀਤਾ-ਇਕਬਾਲ ਸਿੰਘ ਝੂੰਦਾ

ਦਿੜ੍ਹਬਾ ਮੰਡੀ, 26 ਮਈ (ਜਸਵੀਰ ਸਿੰਘ ਔਜਲਾ)-ਪੰਜਾਬ ਦੇ ਲੋਕ ਰਾਜਨੀਤਿਕ ਤੌਰ ਤੇ ਠੱਗਿਆ ਮਹਿਸੂਸ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਚੋਣਾਂ ਦੇ ਆਖਰੀ ਪੜਾਅ ਸਮੇਂ ਅਕਾਲੀ ਦਲ ਦੇ ਪੀ.ਏ.ਸੀ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਖਡਿਆਲ ਦੀ ਅਗਵਾਈ ਹੇਠ ਪਿੰਡ ਖੜਿਆਲ ਵਿਖੇ ਆਪਣੇ ਚੋਣ ਪ੍ਰਚਾਰ ਦੌਰਾਨ ਕੀਤਾ। ਅਕਾਲੀ ਦਲ ਵਰਕਰਾਂ ਦੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਕਰਕੇ ਪੰਜਾਬ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਬੂਰ ਨਹੀਂ ਪਾਇਆ,ਇਸ ਲਈ ਲੋਕ ਠੱਗਿਆ ਮਹਿਸੂਸ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ