JALANDHAR WEATHER

ਭਗਵੰਤ ਮਾਨ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਅਤੀ ਨਿੰਦਣ ਯੋਗ ਕਾਰਵਾਈ -ਜਥੇਦਾਰ ਧਰਮ ਸਿੰਘ ਧਾਰੋਕੀ

ਨਾਭਾ 27 ਮਈ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਬਾ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਨਾਭਾ ਦੇ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਪ੍ਰੈਸ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਅਤੀ ਨਿੰਦਣ ਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਦਾਰ ਅਜੀਤ ਅਖਬਾਰ ਦੇ ਮੁਖੀ ਡਾਕਟਰ ਬਰਜਿੰਦਰ ਸਿੰਘ ਹਮਦਰਦ ਤੇ ਜੋ ਝੂਠੇ ਮਾਮਲੇ ਦਰਜ ਕੀਤੇ ਗਏ ਹਨ, ਉਹ ਨਾ ਬਰਦਾਸ਼ਤ ਯੋਗ ਹਨ।ਉਨ੍ਹਾਂ ਪੰਜਾਬ ਦੇ ਗਵਰਨਰ ਨੂੰ ਅਪੀਲ ਕੀਤੀ ਕਿ ਇਹ ਮਾਮਲੇ ਤੁਰੰਤ ਵਾਪਸ ਲਏ ਜਾਣ ਤਾਂ ਜੋ ਪ੍ਰੈਸ ਦੀ ਆਜ਼ਾਦੀ ਬਰਕਰਾਰ ਰਹਿ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ