JALANDHAR WEATHER

ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਕ ਗਿਰੋਹ ਦਾ ਪਰਦਾਫਾਸ਼ 7 ਨੌਜਵਾਨਾਂ ਨੂੰ ਕੀਤਾ ਗਿਰਫ਼ਤਾਰ

ਫ਼ਾਜ਼ਿਲਕਾ, 26 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ,ਡਰੱਗ ਮਨੀ, ਜਿੰਦਾ ਰੋਂਦ,ਸੋਨਾ ,ਚਾਂਦੀ ਸਣੇ 7 ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਫ਼ਾਜ਼ਿਲਕਾ ਜ਼ਿਲੇ ਦੇ ਐਸਐਸਪੀ ਡਾ. ਪ੍ਰਗਿਆ ਜੈਨ ਵਲੋਂ ਪ੍ਰੈਸ ਕਾਨਫਰਾਂਸ ਕਰਦਿਆਂ ਦੱਸਿਆ ਗਿਆ ਕਿ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੋਰ ਤੇ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਦੱਸਿਆ ਇਨ੍ਹਾਂ ਨੌਜਵਾਨਾਂ ਨੇ ਇਕ ਗੈਂਗ ਬਣਾਕੇ ਇਸ ਕੰਮ ਨੂੰ ਅੰਜ਼ਾਮ ਦਿਤਾ। ਉਨ੍ਹਾਂ ਨੇ ਦੱਸਿਆ ਕਿ ਪਕੜੇ ਗਏ ਨੌਜਵਾਨਾਂ ਤੋਂ 5 ਕਿਲੋ 470 ਗ੍ਰਾਮ ਹੈਰੋਇਨ,40 ਜਿੰਦਾ ਰੋਂਦ,6 ਮੁਬਾਇਲ ਫ਼ੋਨ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ 1 ਲੱਖ 7 ਹਜ਼ਾਰ ਡਰੱਗ ਮਨੀ,8.470 ਸੋਨਾ ਅਤੇ 68.970 ਗ੍ਰਾਮ ਚਾਂਦੀ, ਤਿੰਨ ਮੋਟਰਸਾਇਕਿਲ ਇਕ ਕਾਰ ਬਰਾਮਦ ਕੀਤੀ ਗਈ ਹੈ। ਇਹ ਲੋਕ ਡਰੋਨ ਜਰੀਏ ਭਾਰਤ ਵਿਚ ਹੈਰੋਇਨ ਦੀ ਖੇਪ ਨੂੰ ਮੰਗਵਾਉਂਦੇ ਸਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਚੋ ਜਿਆਦਾ ਨੌਜਵਾਨ ਵਿਦਿਆਰਥੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ