JALANDHAR WEATHER

ਥੈਲੇਸੀਮੀਆ ਪੀੜਤ ਬੱਚਿਆਂ ਦੇ ਇਲਾਜ ਦੇ ਲਈ ਸ੍ਰੀ ਬਾਲਾ ਜੀ ਸੇਵਾ ਸੰਘ ਵਲੋਂ ਲਗਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ

ਗੁਰੂ ਹਰ ਸਹਾਇ, 26 ਮਈ (ਕਪਿਲ ਕੰਧਾਰੀ)-ਸ੍ਰੀ ਬਾਲਾ ਜੀ ਸੇਵਾ ਸੰਘ ਐਂਡ ਚੈਰੀਟੇਬਲ ਸੁਸਾਇਟੀ ਵਲੋਂ ਜਿਥੇ ਸਮੇਂ ਸਮੇਂ ਤੇ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਉਸੇ ਦੇ ਚਲਦਿਆਂ ਉਨ੍ਹਾਂ ਵਲੋਂ ਇਸ ਲੜੀ ਨੂੰ ਅੱਗੇ ਤੋਰਦੇ ਹੋਏ ਅੱਜ ਵਿਸ਼ਾਲ ਖੂਨਦਾਨ ਕੈਂਪ ਕ੍ਰਿਸ਼ਨਾ ਮੰਦਰ ਮੰਡੀ ਗੁਰੂ ਹਰ ਸਹਾਇ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਵਲੋਂ ਖੂਨ ਦਾਨ ਕੀਤਾ ਗਿਆ। ਇਸ ਵਿਸ਼ਾਲ ਖੂਨਦਾਨ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਬਾਲਾ ਜੀ ਸੇਵਾ ਸੰਘ ਐਂਡ ਚੈਰੀਟੇਬਲ ਸੁਸਾਇਟੀ ਦੇ ਮੈਂਬਰ ਗੌਰਵ ਕਾਮਰਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਥੈਲਿਸੇਮੀਆ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਇਲਾਜ ਦੇ ਲਈ ਅੱਜ ਉਨ੍ਹਾਂ ਵਲੋਂ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਅੱਜ ਕੁੱਲ 45 ਯੂਨਿਟ ਖੂਨ ਇਕੱਠਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ