JALANDHAR WEATHER

ਅਰਵਿੰਦ ਕੇਜਰੀਵਾਲ ਇਕ ਜੂਨ ਤੋਂ ਬਾਅਦ ਮੁੜ ਜਾਵੇਗਾ ਜੇਲ੍ਹ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਬਠਿੰਡਾ ਵਿਚ ਫਤਹਿ  ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਰਾਬ ਘੁਟਾਲੇ 'ਚ ਨਾਮਜ਼ਦ ਅਰਵਿੰਦ ਕੇਜਰੀਵਾਲ ਇਕ ਜੂਨ ਤੋਂ ਬਾਅਦ‌ ਮੁੜ ਜੇਲ੍ਹ ਵਿਚ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਰਜਕਾਲ ਵਿਚ ਦੇਸ਼ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਲਿਆ, ਭਾਰਤ ਦੇ ਵਿਕਾਸ ਦੀ ਗਤੀ ਤੋਂ ਦੁਨੀਆਂ ਭਰ ਦੇ ਦੇਸ਼ ਹੈਰਾਨ ਹਨ।ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ 2027 ਤੱਕ ਭਾਰਤ ਦੁਨੀਆਂ ਦੇ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਵਿਚ ਤੀਸਰੇ ਸਥਾਨ 'ਤੇ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ