JALANDHAR WEATHER

ਲੁਧਿਆਣਾ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ,ਨੇ ਕਿਹਾ ਮੁੱਖ ਮੰਤਰੀ ਸਿਰਫ਼ ਚੁਟਕਲੇ ਹੀ ਸੁਣਾ ਸਕਦਾ ਹੈ ਪੰਜਾਬ ਨੂੰ ਚਲਾਉਣਾ ਉਹਨਾਂ ਦੇ ਬੱਸ ਦੀ ਗੱਲ ਨਹੀਂ।

ਲੁਧਿਆਣਾ, 26 ਮਈ (ਰੂਪੇਸ਼ ਕੁਮਾਰ)-ਲੁਧਿਆਣਾ ਪਹੁੰਚੇ ਬੀਜੇਪੀ ਦੇ ਸੀਨੀਅਰ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਤੋਂ ਬੀ.ਜੇ.ਪੀ. ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ। ਜੋ ਦੇਸ਼ ਦੀ ਸੁਰਖੀਆਂ ਦੇ ਨਾਲ ਨਾਲ ਪੇਟ ਭਰਨ ਦਾ ਕੰਮ ਕਰਦਾ ਹੈ ਅਤੇ ਦੇਸ਼ ਦੇ ਲਈ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਉਨ੍ਹਾਂ ਨੇ ਇੰਡੀਆ ਗਠਜੋੜ ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ ਅਤੇ ਬੀ.ਜੇ.ਪੀ ਦੀ ਚੋਣਾਂ 'ਚ 400 ਸੀਟਾਂ ਜਿੱਤਣ ਦਾ ਦਾਅਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਲੋਕਾਂ ਨੂੰ ਰਵਨੀਤ ਬਿੱਟੂ ਨੇ ਜਿਤਾਉਣ ਦੀ ਅਪੀਲ ਕੀਤੀ ਹੈ। ਇਹਨਾਂ ਨੇ ਕਾਂਗਰਸ ਤੇ ਪੰਜਾਬ ਨੂੰ ਵੰਡਣ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ 'ਚੋ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੀ ਗੱਲ ਕਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ