JALANDHAR WEATHER

ਡਾ. ਹਮਦਰਦ ਦੇ ਹੱਕ ਵਿਚ ਭਾਜਪਾ ਆਗੂਆਂ ਨੇ ਪੁਲਿਸ ਦੇ ਵਿਰੋਧ ਦੇ ਬਾਵਜੂਦ ਮੁਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਬਦਲੇ ਦੀ ਭਾਵਨਾ ਨਾਲ ਝੂਠਾ ਕੇਸ ਦਰਜ ਕਰਨ ਦੇ ਵਿਰੋਧ ਵਿਚ ਸ਼ਹੀਦ ਭਗਤ ਸਿੰਘ ਚੌਕ ਵਿਚ ਪੁਲਿਸ ਦੇ ਵਿਰੋਧ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਵੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਕੀਤੇ ਰੋਸ ਵਿਖਾਵੇ ਮੌਕੇ ਖਡੂਰ ਸਾਹਿਬ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ‘ਅਜੀਤ’ ਨੇ ਹਮੇਸ਼ਾ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ। ਪਰੰਤੂ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਣ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ