JALANDHAR WEATHER

ਪਿੰਡ ਰਾਜੋਆਣਾ ਕਲਾਂ ਵਿਖੇ ਹੋਈ ਗੈਂਗਵਾਰ ਦੌਰਾਨ ਇਕ ਨੌਜਵਾਨ ਦੀ ਮੌਤ , ਦੋ ਗੰਭੀਰ ਜ਼ਖ਼ਮੀ

ਗੁਰੂਸਰ ਸੁਧਾਰ,26 ਮਈ (ਬਲਵਿੰਦਰ ਸਿੰਘ ਧਾਲੀਵਾਲ, ਜਗਪਾਲ ਸਿੰਘ ਸਿਵੀਆਂ) : ਥਾਣਾ ਸੁਧਾਰ ਦੇ ਨਜ਼ਦੀਕੀ ਪਿੰਡ ਰਾਜੋਆਣਾ ਕਲਾਂ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਚੱਲ ਰਹੀ ਰੰਜਿਸ਼ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ ਜਿਸ 'ਚ ਦੋਵੇਂ ਧੜਿਆਂ ਵਿਚਕਾਰ ਦਰਜਨਾਂ ਨੌਜਵਾਨਾਂ ਦੀ ਮਿੱਥ ਕੇ ਹੋਈ ਲੜਾਈ ਦੌਰਾਨ ਇਕ ਨੌਜਵਾਨ ਦੀ ਮੌਤ ਅਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਰਾਜੋਆਣਾ ਕਲਾਂ ਵਿਖੇ ਪੁੱਜੀ ਜਿਸ ਦੌਰਾਨ ਪੁਲਿਸ ਪਾਰਟੀ ਵਲੋਂ ਕੁਝ ਨੌਜਵਾਨਾਂ ਨੂੰ ਘਟਨਾ ਸਥਾਨ ਤੋਂ ਕਾਬੂ ਕੀਤਾ ਗਿਆ । ਦੱਸਣਯੋਗ ਹੈ ਕਿ ਅਮਨਜੀਤ ਸਿੰਘ ਅਤੇ ਗੱਗੂ ਨਾਮਕ ਨੌਜਵਾਨਾਂ ( ਦੋਵੇਂ ਵਾਸੀ ਰਾਜੋਆਣਾ ਕਲਾਂ ) ਦੀ ਪੁਰਾਣੀ ਰੰਜਿਸ਼ ਚੱਲੀ ਆ ਰਹੀ ਸੀ ਜਿਸ ਦੇ ਚੱਲਦਿਆਂ ਇਨ੍ਹਾਂ ਦੋਵੇਂ ਧੜਿਆਂ ਵਲੋਂ ਮਿੱਥ ਕੇ ਇਸ ਲੜਾਈ ਨੂੰ ਅੰਜਾਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ