JALANDHAR WEATHER

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁਖ ਸਿੰਘ, ਗੁ. ਛਾਉਣੀ ਸਾਹਿਬ, ਗੁ. ਛੇਵੀਂ ਪਾਤਸ਼ਾਹੀ, ਗੁ. ਮਾਤਾ ਗੰਗਾ ਜੀ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਿਸ ਇਸੇ ਅਸਥਾਨ ‘ਤੇ ਸਮਾਪਤ ਹੋਇਆ। ਨਗਰ ਕੀਰਤਨ ’ਚ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਬਕਾਲਾ, ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ