JALANDHAR WEATHER

ਭਾਈ ਮਨਜੀਤ ਸਿੰਘ ਭੂਰਾ ਕੋਹਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ

 ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਅੱਜ ਸਿਆਸਤ ਵਿਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਅਤੇ ਅਕਾਲੀ ਦਲ ਤੋਂ ਅਸਤੀਫ਼ਾ ਦਿੰਦੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿੱਖੀ ਸਿਧਾਂਤਾਂ 'ਤੇ ਪੂਰਾ ਨਹੀਂ ਉਤਰ ਰਿਹਾ। ਇਸ ਦੇ ਨਾਲ ਹੀ ਭਾਈ ਮਨਜੀਤ ਸਿੰਘ ਨੇ ਖਡੂਰ ਸਾਹਿਬ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਭਾਈ ਅਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਹਮਾਇਤ ਦਾ ਐਲਾਨ ਵੀ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ