JALANDHAR WEATHER

ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ ਦੀ ਹੋ ਰਹੀ ਹੈ ਭਾਜਪਾ ਵਿਚ ਘਰ ਵਾਪਸੀ

ਸ੍ਰੀ ਆਨੰਦਪੁਰ ਸਾਹਿਬ, 27 ਮਈ (ਨਿੱਕੂਵਾਲ,ਸੈਣੀ)-ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ, ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ ਦੀ ਅੱਜ ਦੇਰ ਸ਼ਾਮ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਘਰ ਵਾਪਸੀ ਲਗਭਗ ਤੈਅ ਹੋ ਗਈ ਹੈ। ਆਲਾ ਮਿਆਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 85 ਸਾਲਾ ਸਾਬਕਾ ਕੈਬਨਿਟ ਮੰਤਰੀ ਮਿੱਤਲ ਨੂੰ ਭਾਜਪਾ ਦੇ ਇੰਚਾਰਜ ਵਿਜੈ ਰੂਪਾਨੀ ਵਲੋਂ ਭਾਜਪਾ ਵਿਚ ਸ਼ਾਮਿਲ ਕਰਵਾਇਆ ਜਾ ਰਿਹਾ ਹੈ। ਜਿਨ੍ਹਾਂ ਦੀ ਸਮੂਲੀਅਤ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਵੱਡਾ ਲਾਭ ਮਿਲੇਗਾ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੇ ਪੁੱਤਰ ਅਰਵਿੰਦ ਮਿੱਤਲ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦੀ ਮੰਗ ਕਰ ਰਹੇ ਸੀ। ਪ੍ਰੰਤੂ ਪਾਰਟੀ ਵਲੋ ਟਿਕਟ ਨਾ ਦਿੱਤੇ ਜਾਣ ਦੇ ਰੋਸ ਵਜੋਂ ਉਹ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ ਤੇ ਅਕਾਲੀ ਦਲ ਨੇ ਵੀ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਹਲਕਾ ਇੰਚਾਰਜ ਵੀ ਬਣਾਇਆ ਗਿਆ ਸੀ। ਉਨ੍ਹਾਂ ਦਾ ਹਲਕੇ ਅੰਦਰ ਇਕ ਵੱਡਾ ਧੜਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ