JALANDHAR WEATHER

ਲੋਪੋਕੇ 'ਚ ਅਨਿਲ ਜੋਸ਼ੀ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ ਹੋਈ, ਠਾਠਾ ਮਾਰਦੇ ਇਕੱਠ ਨੇ ਦਿੱਤਾ ਜਿੱਤ ਦਾ ਫਤਵਾ

ਚੋਗਾਵਾਂ, 27 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਤੇ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਕਸਬਾ ਲੋਪੋਕੇ ਸ਼ਾਹ ਰਿਜੋਰਟ ਪੈਲਸ ਵਿਖੇ ਵਿਸ਼ਾਲ ਚੋਣ ਰੈਲੀ ਕਰਵਾਈ ਗਈ।ਰੈਲੀ ਵਿਚ ਉਮੀਦਵਾਰ ਅਨਿਲ ਜੋਸ਼ੀ, ਸ਼੍ਰੌਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ ਆਦਿ ਪਹੁੰਚੇ। ਉਨ੍ਹਾਂ ਜੁੜੇ ਹਜਾਰਾਂ ਦੀ ਗਿਣਤੀ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸੁਝਵਾਨ ਲੋਕ ਹੁਣ ਜਾਗਰੂਕਤ ਹੋ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ