JALANDHAR WEATHER

ਬਲਕਾਰ ਸਿੰਘ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ ’ਤੇ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ’ਤੇ ਕੀਤੇ ਤਿੱਖੇ ਵਾਰ

ਚੰਡੀਗੜ੍ਹ, 27 ਮਈ-ਸ਼੍ਰੋਮਣੀ ਅਕਾਲੀ ਦਲ ਦੇ  ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਲੀਡਰਾਂ ਲਾਲ ਚੰਦ ਕਟਾਰੂ ਚੱਕ ਵਰਗਿਆਂ ਦੀਆਂ ਅਸ਼ਲੀਲ ਵੀਡੀਓ ਸਾਹਮਣੇ ਆ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਮੈਨੂੰ ਹੁਣ ਜਾਣਕਾਰੀ ਮਿਲੀ ਹੈ ਕੀ 'ਆਪ' ਦੇ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ।ਪਰ ਮੁੱਖ ਮੰਤਰੀ ਬਲਕਾਰ ਸਿੰਘ ਨੂੰ ਬਚਾਉਣਾ ਚਾਹੁੰਦੇ ਨੇ ਕਿਉਂਕਿ ਬਲਕਾਰ ਸਿੰਘ ਲੋਕਲ ਬਾਡੀਜ਼ ਦਾ ਮੰਤਰੀ ਹੈ ਅਤੇ ਸਰਕਾਰ ਨੂੰ ਚੰਗਾ ਪੈਸਾ ਕਮਾ ਕੇ ਦੇ ਰਿਹਾ ਹੈ।ਜਿਸ ਕਰਕੇ ਇਸ ਮਾਮਲੇ ਤੇ ਕੋਈ ਕਾਰਵਾਈ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਕੀ ਇਸ ਧਰਤੀ ਤੇ ਗੈਰ ਇਖ਼ਲਾਕੀ ਕੰਮ ਕਰਨ ਵਾਲੇ ਜਨਤਾ ਦੇ ਨੁਮਾਇੰਦੇ ਹੋ ਸਕਦੇ ਹਨ, ਤੇ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਕਿ ਇਨ੍ਹਾਂ ਸਾਰੇ ਸਬੂਤਾਂ ਦੇ ਬਾਵਜੂਦ ਇਸ ਤੇ ਕਾਰਵਾਈ ਕਿਉਂ ਨਹੀਂ ਕਰ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ