JALANDHAR WEATHER

ਚੋਣਾਂ ਜਿੱਤਣ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਪਾਕਿਸਤਾਨ ਦੇ ਮੈਂਬਰ ਪਾਰਲੀਮੈਂਟ ਰਮੇਸ਼ ਲਾਲ

ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)-ਪਾਕਿਸਤਾਨ ਵਿਚ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਬਾਅਦ ਪਾਕਿਸਤਾਨ ਦੇ ਨੈਸ਼ਨਲ ਅਸੰਬਲੀ ਮੈਂਬਰ ਸ੍ਰੀ ਰਮੇਸ਼ ਲਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਮੱਥਾ ਟੇਕ ਦੇ ਸਰਬੱਤ ਦੇ ਭਲੇ ਤੇ ਦੋਵਾਂ ਮੁਲਕਾਂ 'ਚ ਚੰਗੇ ਸੰਬੰਧਾਂ ਲਈ ਅਰਦਾਸ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਰਮੇਸ਼ ਲਾਲ ਨੇ ਕਿਹਾ ਗੁਰੂ ਦੀ ਕਿਰਪਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਆਇਆ ਹਾਂ। ਉਨ੍ਹਾਂ ਨੇ ਕਿਹਾ ਪਿਛਲੇ ਦਿਨਾਂ ਵਿਚ ਪਾਕਿਸਤਾਨ ਵਿਖੇ ਚੋਣਾਂ ਹੋਈਆਂ ਸਨ, ਜਿਸ ਵਿਚ ਮੈਂ ਮੈਂਬਰ ਪਾਰਲੀਮੈਂਟ ਬਣਿਆ ਸੀ। ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ 'ਤੇ ਸ਼ੁਕਰਾਨਾ ਕਰਨ ਵਾਸਤੇ ਆਇਆ ਹਾਂ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਇਥੇ ਆ ਕੇ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ