JALANDHAR WEATHER

ਸਰਹੱਦੀ ਪਿੰਡ ਭਿੰਡੀ ਸੈਦਾਂ 'ਚ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੀ ਰੈਲੀ 'ਚ ਹੋਇਆ ਭਰਵਾਂ ਇਕੱਠ

ਓਠੀਆਂ, 27 ਮਈ (ਗੁਰਵਿੰਦਰ ਸਿੰਘ ਛੀਨਾ)-ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿਚ ਹੋਣ ਵਾਲੀਆਂ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਪਿੰਡਾਂ ਕਸਬਿਆਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਰੈਲੀ ਦੌਰਾਨ ਠਾਠਾ ਮਾਰਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਉਮੀਦਵਾਰ ਅਨਿਲ ਜੋਸ਼ੀ ਪੰਜਾਬ 'ਚ ਆਮ ਆਦਮੀ ਦੀ ਸਰਕਾਰ ਤੇ ਤਾਬੜਤੋੜ ਹਮਲੇ ਕਰਦਿਆਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਹਰ ਵਰਗ ਆਪ ਤੋਂ ਦੁਖੀ ਹੈ ਅਤੇ ਲੋਕ ਸਭਾ ਵਿਚ ਚੋਣਾਂ ਵਿੱਚ ਪੰਜਾਬ ਦੇ ਵਾਸੀ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਗੇ ਅਤੇ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ