ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਐਡਵੋਕੇਟ ਝੂੰਦਾਂ ਦੇ ਹੱਕ 'ਚ ਚੋਣ ਪ੍ਰਚਾਰ ਜੋਰਾਂ ਤੇ
ਤਪਾ ਮੰਡੀ,27 ਮਈ (ਪ੍ਰਵੀਨ ਗਰਗ)-ਲੋਕ ਸਭਾ ਚੋਣਾਂ ਦੌਰਾਨ ਜਿੱਥੇ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਦੀ ਸਿਰਧੜ ਦੀ ਬਾਜੀ ਲੱਗੀ ਹੋਈ ਹੈ। ਉੱਥੇ ਦੂਜੇ ਪਾਸੇ ਗਰਮੀ ਵੀ ਆਪਣਾ ਜਲਵਾ ਜੋਰਾਂ ਦਿਖਾ ਰਹੀ ਹੈ।ਫਿਰ ਵੀ ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ 'ਚ ਉਨ੍ਹਾਂ ਦੇ ਸਮਰਥਕ ਗਰਮੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਲਗਾਤਾਰ ਚੋਣ ਪ੍ਰਚਾਰ 'ਚ ਡਟੇ ਹੋਏ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਹੱਕ 'ਚ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿਲਵਾਂ,ਬਲਾਕ ਤਪਾ ਦਿਹਾਤੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਿੰਦੀ ਢਿਲਵਾਂ ਅਤੇ ਨੰਬਰਦਾਰ ਸਤਵਿੰਦਰ ਸਿੰਘ ਸੋਨਾ ਸਿਖਰ ਦੁਪਹਿਰੇ ਹੀ ਪੂਰੇ ਜ਼ੋਰਾਂ ਸ਼ੋਰਾ ਨਾਲ ਚੋਣ ਪ੍ਰਚਾਰ ਕਰਦੇ ਹੋਏ ਨਜਰ ਆਏ।ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਝੂੰਦਾਂ ਦੇ ਹੱਕ 'ਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਨ੍ਹਾਂ ਦੇ ਸਹਿਯੋਗ ਨਾਲ ਝੂੰਦਾਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸੰਸਦ 'ਚ ਲੋਕਾਂ ਦੇ ਮਸਲੇ ਉਠਾ ਕੇ ਆਵਾਜ਼ ਬੁਲੰਦ ਕਰਨਗੇ।