JALANDHAR WEATHER

ਰਾਣਾ ਸੋਡੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੇ ਲਈ ਆਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ

ਗੁਰੂ ਹਰ ਸਹਾਇ, 27 ਮਈ (ਕਪਿਲ ਕੰਧਾਰੀ)-ਫਿਰੋਜ਼ਪੁਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਿਥੇ ਆਪਣੀ ਚੋਣ ਮੁਹਿਮ ਨੂੰ ਭਖਾਇਆ ਹੋਇਆ ਹੈ ਅਤੇ ਉਨ੍ਹਾਂ ਵਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਵੱਧ ਤੋਂ ਵੱਧ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਦੇ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਸੇ ਦੇ ਚਲਦਿਆਂ ਅੱਜ ਰਾਣਾ ਗੁਰਮੀਤ ਸਿੰਘ ਸੋਢੀ ਦੀ ਚੋਣ ਮੁਹਿਮ ਨੂੰ ਅਖੀਰਲੇ ਦਿਨਾਂ ਵਿਚ ਹੋਰ ਭਖਾਣ ਦੇ ਲਈ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਇੰਚਾਰਜ ਭਾਜਪਾ ਵਿਜੇ ਰੂਪਾਨੀ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਮੌਕੇ ਭਾਜਪਾ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਇੰਚਾਰਜ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵਿਜੇ ਰੂਫਾਨੀ ਜੀ ਦਾ ਗੁਰੂ ਹਰ ਸਹਾਏ ਵਿਖ਼ੇ ਪਹੁੰਚਣ ਤੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਜੇ ਰਪਾਨੀ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੋਦੀ ਸਰਕਾਰ ਵਲੋਂ ਪਿਛਲੇ 10 ਸਾਲਾਂ ਵਿਚ ਦਿੱਤੀਆਂ ਗਈਆਂ ਸਹੂਲਤਾਂ ਸੰਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਕਮਲ ਦੇ ਫੁੱਲ ਤੇ ਨਿਸ਼ਾਨ ਤੇ ਵੋਟ ਪਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ