JALANDHAR WEATHER

4 ਜੂਨ ਨੂੰ ਭਾਜਪਾ ਦੀ ਜਿੱਤ ਯਕੀਨੀ ਹੈ- ਅਮਿਤ ਸ਼ਾਹ

ਲਖਨਊ, 27 ਮਈ- ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਤੋਂ ਭਾਜਪਾ ਉਮੀਦਵਾਰ ਦੇ ਹੱਕ ਵਿਚ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 4 ਜੂਨ ਤੋਂ ਲੋਕਾਂ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ ਅਤੇ ਇਨ੍ਹਾਂ ਨਤੀਜਿਆਂ ਵਿਚ ਕਾਂਗਰਸ ਨੂੰ 40 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ ਤੇ ‘ਇੰਡੀਆ’ ਗਠਜੋੜ ਵੀ 4 ਸੀਟਾਂ ’ਤੇ ਸਿਮਟ ਕੇ ਰਹਿ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਦਾਅਵਾ ਕਰਦਾ ਹਾਂ ਕਿ ਵੋਟਾਂ ਗਿਣਤੀ ਵਾਲੇ ਦਿਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਪ੍ਰੈਸ ਕਾਨਫ਼ਰੰਸ ਕਰਨਗੇ ਅਤੇ ਲੋਕ ਸਭਾ ਚੋਣਾਂ ’ਚ ਹੋਈ ਹਾਰ ਦਾ ਦੋਸ਼ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਤੇ ਮੜ੍ਹਨਗੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ 4 ਜੂਨ ਨੂੰ ਭਾਜਪਾ ਦੀ ਜਿੱਤ ਪੱਕੀ ਤੇ ਯਕੀਨੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ