JALANDHAR WEATHER

ਬਲਕਾਰ ਸਿੰਘ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਕੀਤਾ ਟਵੀਟ

ਨਵੀਂ ਦਿੱਲੀ, 27 ਮਈ- ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਵਿਧਾਇਕ ਬਲਕਾਰ ਸਿੰਘ ਦੇ ਖ਼ਿਲਾਫ਼ ਇਕ ਟਵਿੱਟਰ ਪੋਸਟ ਦੇ ਦੋਸ਼ਾਂ ਤੋਂ ਰਾਸ਼ਟਰੀ ਮਹਿਲਾ ਕਮਿਸ਼ਨ ਬੁਰੀ ਤਰ੍ਹਾਂ ਪਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਕੀਤੀ ਗਈ ਕਾਰਵਾਈ, ਜੇਕਰ ਪ੍ਰਮਾਣਿਤ ਹੁੰਦੀਆਂ ਹਨ, ਤਾਂ ਆਈ.ਪੀ.ਸੀ. ਦੀਆਂ ਧਾਰਾਵਾਂ 354 ਅਤੇ 354ਬੀ ਦੇ ਤਹਿਤ ਗੰਭੀਰ ਉਲੰਘਣਾਵਾਂ ਹਨ, ਜੋ ਸਿੱਧੇ ਤੌਰ ’ਤੇ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਾਉਂਦੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ