JALANDHAR WEATHER

ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀ 'ਆਪ' ਸਰਕਾਰ ਨੂੰ ਪੰਜਾਬ ਦੇ ਲੋਕ ਨਕਾਰ ਦੇਣਗੇ : ਜੋਸ਼ੀ

ਚੋਗਾਵਾਂ, 27 ਮਈ (ਗੁਰਵਿੰਦਰ ਸਿੰਘ ਕਲਸੀ )- ਪੰਜਾਬ ਦੇ ਲੋਕਾਂ ਨੂੰ ਝੂਠੀਆ ਗਰੰਟੀਆ ਦੇ ਕੇ ਸਤਾ ਵਿਚ ਆਈ 'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਰਹੀ ਹੈ। ਕਿਉਂਕਿ ਇਹ ਸਰਕਾਰ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀ ਸਰਕਾਰ ਹੈ। ਜਿਸ ਨੂੰ ਪੰਜਾਬ ਦੇ ਲੋਕ ਚੋਣਾਂ ਵਿੱਚ ਬਾਹਰ ਦਾ ਰਸਤਾ ਵਿਖਾਉਣਗੇ । ਉਕਤ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੇ ਕਸਬਾ ਚੋਗਾਵਾਂ ਵਿਖੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਕਰਵਾਈ ਵਿਸ਼ਾਲ ਚੋਣ ਰੈਲੀ ਵਿਚ ਵੱਡੀ ਗਿਣਤੀ ਵਿਚ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜਥੇ: ਵੀਰ ਸਿੰਘ ਲੋਪੋਕੇ, ਪ੍ਰਮਿੰਦਰ ਸਿੰਘ , ਰਾਣਾ ਰਣਬੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਡ, ਜਤਿੰਦਰ ਸਿੰਘ ਕਾਲਾ ਤੇ ਰਾਜਵਿੰਦਰ ਰਾਜਾ ਲਦੇਹ ਆਦਿ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਉਮੀਦਵਾਰ ਅਨਿਲ ਜੋਸ਼ੀ ਨੂੰ ਭਾਰੀ ਲੀਡ ਨਾਲ ਜਿਤਾ ਕੇ ਸੰਸਦ ਭੇਜਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ