ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਕੀਤੇ ਕਾਬੂ
ਜਲੰਧਰ, 19 ਅਪ੍ਰੈਲ- ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਦਿਆਂ ਬੰਬੀਹਾ ਗੈਂਗ ਨਾਲ ਜੁੜੇ ਦੋ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਲੋਂ ਦੋ ਸ਼ਖ਼ਸੀਅਤਾਂ ਦਾ ਕਤਲ ਕੀਤੇ ਜਾਣ ਦੀ ਸਾਜਿਸ਼ ਰਚੀ ਜਾ ਰਹੀ ਸੀ। ਪੁਲਿਸ ਨੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਵੱਡੀ ਮਾਤਰਾ ਵਿਚ ਅਫ਼ੀਮ ਅਤੇ ਹੈਰੋਇਨ ਸਮੇਤ ਪਿਸਤੌਲ ਵੀ ਬਰਾਮਦ ਕੀਤਾ ਹੈ। ਇਹ ਗੈਂਗਸਟਰ ਕਤਲ, ਧਮਕੀ, ਫਿਰੌਤੀ ਮੰਗਣ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਸਨ।