JALANDHAR WEATHER

ਚੋਣ ਡਿਊਟੀ ’ਤੇ ਤਾਇਨਾਤ ਜਵਾਨ ਜ਼ਖ਼ਮੀ

ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਚੋਣ ਡਿਊਟੀ ’ਤੇ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਦਾ ਇਕ ਜਵਾਨ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂ.ਬੀ.ਜੀ.ਐਲ.) ਦਾ ਗੋਲਾ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਅਚਾਨਕ ਹੋਇਆ। ਉਨ੍ਹਾਂ ਦੱਸਿਆ ਕਿ 196ਵੀਂ ਬਟਾਲੀਅਨ ਨਾਲ ਸੰਬੰਧਿਤ ਜ਼ਖ਼ਮੀ ਜਵਾਨ ਦਾ ਮੁੱਢਲਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸੂਰ ਥਾਣਾ ਖ਼ੇਤਰ ਦੇ ਅਧੀਨ ਗਾਲਗਾਮ ਪਿੰਡ ਦੇ ਨੇੜੇ ਵਾਪਰੀ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇਕ ਟੀਮ ਇਕ ਪੋਲਿੰਗ ਬੂਥ ਤੋਂ ਲਗਭਗ 500 ਮੀਟਰ ਦੀ ਦੂਰੀ ’ਤੇ ਸੀ। ਬੀਜਾਪੁਰ ਜ਼ਿਲ੍ਹਾ ਨਕਸਲ ਪ੍ਰਭਾਵਿਤ ਬਸਤਰ ਲੋਕ ਸਭਾ ਹਲਕੇ ਵਿਚ ਆਉਂਦਾ ਹੈ, ਜਿੱਥੇ ਆਮ ਚੋਣਾਂ ਦੇ ਪਹਿਲੇ ਪੜਾਅ ਵਿਚ ਵੋਟਿੰਗ ਚੱਲ ਰਹੀ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ