
ਅੰਮ੍ਰਿਤਸਰ,19 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਜਿੱਤ ਪੰਜਾਬੀਆਂ ਦੀ ਹੋਵੇਗੀ ਅਤੇ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਹਾਰ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਰੀਆਂ ਪਾਰਟੀਆਂ ਦੇਖ ਲਈਆਂ ਹਨ ਜੋ ਚੋਣਾਂ ਦੌਰਾਨ ਵਾਅਦੇ ਕਰਕੇ ਭੁੱਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਦੀ ਪੂਰੀ ਤਿਆਰੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਅਤੇ ਸਿਧਾਂਤਾਂ ਲਈ ਹਮੇਸ਼ਾ ਸਟੈਂਡ ਲੈਂਦੀ ਆਈ ਹੈ।