ਖ਼ਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਮਮਦੋਟ, 19 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਮੰਡੀਆਂ ਵਿਚ ਕਣਕ ਦੀ ਖਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਦੀ ਅਗਵਾਈ ਹੇਠ ਮਮਦੋਟ ਦੀ ਖੁੰਦਰ ਉਤਾੜ ਮੰਡੀ ਵਿਚ ਕਿਸਾਨਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਕ ਹਫਤੇ ਤੋਂ ਕਣਕ ਮੰਡੀਆਂ ਵਿਚ ਲਿਆ ਕੇ ਬੈਠੇ ਹਨ ਪਰ ਸਰਕਾਰੀ ਅਧਿਕਾਰੀਆਂ ਵਲੋਂ ਹਾਲੇ ਤੱਕ ਇਕ ਦਾਣਾ ਵੀ ਖ਼ਰੀਦ ਨਹੀਂ ਕੀਤਾ ਗਿਆ।