
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਗੂਆਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਪਹੁੰਚ ਗਏ ਹਨ। ਉਹ ਲੁਧਿਆਣਾ ਚੰਡੀਗੜ੍ਹ ਰੋਡ ’ਤੇ ਇਕ ਹੋਟਲ ਵਿਚ ਵਰਕਰਾਂ ਨਾਲ ਕੁਝ ਸਮਾਂ ਬਾਅਦ ਮੀਟਿੰਗ ਕਰਨਗੇ। ਇਸ ਮੌਕੇ ਮੀਡੀਆ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਮੀਟਿੰਗ ਵਿਚ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।