ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 386 ਦੌੜਾਂ ਦਾ ਟੀਚਾ

ਇੰਦੌਰ, 24 ਜਨਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 50 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 385 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 386 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ 78 ਗੇਂਦਾਂ 'ਚ 112 ਦੌੜਾਂ ਬਣਾਈਆਂ ਜਦਕਿ ਕਪਤਾਨ ਰੋਹਿਤ ਸ਼ਰਮਾ ਨੇ 85 ਗੇਂਦਾਂ 'ਚ 101 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਹਾਰਦਿਕ ਪਾਂਡਿਆ ਨੇ 38 ਗੇਂਦਾਂ 'ਚ 54 ਦੌੜਾਂ ਬਣਾਈਆਂ। ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 'ਚ ਭਾਰਤ 2-0 ਨਾਲ ਅੱਗੇ ਹੈ।