JALANDHAR WEATHER

ਛੇਹਰਟਾ : ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਛੇਹਰਟਾ, 21 ਅਪ੍ਰੈਲ (ਪੱਤਰ ਪ੍ਰੇਰਕ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਪਿੰਡ ਕਾਲੇ ਘਨੂਪੁਰ ਦੇ ਨੌਜਵਾਨ ਵਿਅਕਤੀ ਰੁਪਿੰਦਰ ਸਿੰਘ ਸਾਬੀ ਪੁੱਤਰ ਰਿਟਾਇਰਡ ਸਬ-ਇੰਸਪੈਕਟਰ ਕੁਲਦੀਪ ਸਿੰਘ ਵਾਸੀ ਘਨੂਪੁਰ ਕਾਲੇ ਦਾ ਦਿਨ-ਦਿਹਾੜੇ ਮੇਨ ਜੀ.ਟੀ. ਰੋਡ ਬਾਈਪਾਸ ਉਤੇ ਸ਼ਾਮ 5 ਵਜੇ 2 ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰੁਪਿੰਦਰ ਸਿੰਘ ਸਾਬੀ ਜੋ ਕਿ ਇਕ ਕਤਲ ਕੇਸ ਵਿਚ ਪਿਛਲੇ ਕਰੀਬ ਤਿੰਨ ਸਾਲ ਤੋਂ ਜੇਲ ਵਿਚ ਬੰਦ ਸੀ ਤੇ ਡੇਢ ਕੁ ਮਹੀਨਾ ਪਹਿਲਾਂ ਹੀ ਉਕਤ ਵਿਅਕਤੀ ਜੇਲ ਤੋਂ ਜ਼ਮਾਨਤ ਉਤੇ ਬਾਹਰ ਆਇਆ ਸੀ ਤੇ ਅੱਜ ਜਦੋਂ ਉਹ ਆਪਣੇ 3 ਹੋਰ ਦੋਸਤਾਂ ਨਾਲ ਗੱਡੀ ਉਤੇ ਸਵਾਰ ਹੋ ਕੇ ਇੰਡੀਆ ਗੇਟ ਤੋਂ ਕਾਲੇ ਘਨੂੰਪੁਰ ਨੂੰ ਆ ਰਿਹਾ ਸੀ ਤਾਂ ਇਕ ਕਾਰ ਵਿਚ ਸਵਾਰ 2 ਅਣਪਛਾਤੇ ਹਮਲਾਵਰਾਂ ਵਲੋਂ ਰੁਪਿੰਦਰ ਨੂੰ ਗੋਲੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ। ਘਟਨਾ ਦੀ ਸੂਚਨਾ ਮਿਲਣ ਉਤੇ ਏ.ਸੀ.ਪੀ. ਪੱਛਮੀ ਤੇ ਹੋਰ ਉੱਚ ਪੁਲਿਸ ਅਧਿਕਾਰੀਆਂ ਵਲੋਂ ਮੌਕੇ ਉਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਤੇ ਅਣਪਛਾਤੇ ਵਿਅਕਤੀਆਂ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ