JALANDHAR WEATHER

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਮੇਰਾ ਸੁਭਾਗ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਆਇਆ ਹਾਂ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿਚ ਬਹੁਤ ਸਾਰੇ ਵਿਕਾਸ ਦੇ ਕਾਰਜ਼ ਚੱਲ ਰਹੇ ਹਨ ਜਿਨ੍ਹਾਂ ਵਿਚੋਂ ਰੇਲਵੇ ਲਾਈਨ ਵਿਛਾਉਣ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ੍ਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜ ਦਿਨ ਤੋਂ ਪੰਜਾਬ ਦੇ ਅੰਦਰ ਚੋਣ ਪ੍ਰਚਾਰ ਕਰ ਰਿਹੇ ਹਨ ।ਉਨ੍ਹਾਂ ਨੇ ਕਿਹਾ ਕਿ ਇਸ ਵਾਰ ਵੱਡੀ ਗੱਲ ਇਹ ਹੈ ਕਿ ਪੰਜਾਬ ਵਿਚ 13 ਸੀਟਾਂ ਭਾਜਪਾ ਨੂੰ ਮਿਲਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ