JALANDHAR WEATHER

ਵਿਜੇਇੰਦਰ ਸਿੰਗਲਾ ਵਲੋਂ ਡਾ. ਹਮਦਰਦ 'ਤੇ ਦਰਜ ਝੂਠੇ ਪਰਚੇ ਦੀ ਘੋਰ ਨਿੰਦਾ

 ਕਟਾਰੀਆਂ, 29 (ਪ੍ਰੇਮੀ ਸੰਧਵਾਂ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਬਿਊਰੋ ਰਾਹੀਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਝੂਠੇ ਦਰਜ ਕੀਤੇ ਪਰਚੇ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਡਾ. ਹਮਦਰਦ ਸਰਕਾਰ ਦੇ ਇਸ਼ਾਰੇ 'ਤੇ ਨਹੀਂ ਚੱਲੇ ਤਾਂ ਸਰਕਾਰ ਨੇ ਸਿਆਸੀ ਕਿੜ ਕੱਢਣ ਦੇ ਲਈ ਉਨ੍ਹਾਂ ਵਿਰੁੱਧ ਝੂਠਾ ਕੇਸ ਦਰਜ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਪੰਜਾਬ ਤੇ ਪੰਜਾਬੀਆਂ ਦੀ ਹਰਮਨ ਪਿਆਰੀ ਰੂਹ ਹਨ ਤੇ ਇਸ ਲਈ ਉਨ੍ਹਾਂ ਦਾ ਕੋਈ ਵਾਲ ਵੀ ਵਿੰਗਾ ਨਹੀਂ ਕਰ ਸਕਦਾ, ਕਿਉਂਕਿ ਉਨ੍ਹਾਂ ਦੇ ਨਾਲ ਸਮੁੱਚਾ ਪੰਜਾਬੀ ਭਾਈਚਾਰਾ ਨਾਲ ਖੜਾ ਹੈ ਤੇ ਖੜਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ