
ਮਲੋਟ, 30 ਮਈ (ਪਾਟਿਲ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਰੋਡ ਸ਼ੋ ਕੱਢਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਗੈਂਗਸਟਰ ਵਾਰ ਤੇ ਨਸ਼ੇ ਨਾਲ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੇ ਹਨ। ਇਸ ਲਈ ਨੌਜਵਾਨ ਬਾਹਰ ਦਾ ਰੁੱਖ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਜਗਪਾਲ ਸਿੰਘ ਅਬੁਲਖੁਰਾਣਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।