JALANDHAR WEATHER

ਮਾਮਲਾ ਲਾਲਜੀਤ ਸਿੰਘ ਭੁੱਲਰ ਵਲੋਂ ਵਰਤੀ ਗਈ ਸ਼ਬਦਾਵਲੀ ਦਾ ਜ਼ਿਲ੍ਹਾ ਬਾਰ ਦੇ ਵਕੀਲਾਂ ਨੇ ਕਾਲੇ ਬਿੱਲਾ ਲਗਾ ਕੇ ਰੱਖਿਆ ਕੰਮਕਾਜ ਠੱਪ

ਸੰਗਰੂਰ, 30 ਮਈ (ਧੀਰਜ ਪਸ਼ੋਰੀਆ )-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਵਰਤੀ ਗਈ ਸ਼ਬਦਾਵਲੀ ਦੇ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਨ ਲਈ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕਾਲੇ ਬਿੱਲੇ ਲਗਾ ਕੇ ਅਦਾਲਤੀ ਕੰਮਕਾਜ ਠੱਪ ਰੱਖਿਆ ।ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ , ਸੈਕਟਰੀ ਸਿਮਰਨਦੀਪ ਸਿੰਘ ਬਲੱਗਣ ,ਓੁਪ ਪ੍ਰਧਾਨ ਕੁਲਵਿੰਦਰ ਸਿੰਘ ਤੂਰ ਨੇ ਕਿਹਾ ਕਿ ਜੇਕਰ ਲਾਲਜੀਤ ਸਿੰਘ ਭੁੱਲਰ ਮੁਆਫੀ ਨਹੀਂ ਮੰਗਦਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾਵੇਗੀ । ਸੁਰਜੀਤ ਸਿੰਘ ਗਰੇਵਾਲ , ਲਲਿਤ ਕੁਮਾਰ ਗਰਗ , ਦਲਜੀਤ ਸਿੰਘ ਸੇਖੋਂ ਅਤੇ ਹੋਰਨਾਂ ਨੇ ਕਿਹਾ ਕਿ ਚੰਦ ਵੋਟਾਂ ਦੀ ਖਾਤਿਰ ਵਕੀਲਾਂ ਦੇ ਪੇਸ਼ੇ ਨੂੰ ਬਦਨਾਮ ਦੀ ਕੋਸ਼ਿਸ਼ ਕਰਨਾ ਅਤਿ ਨਿੰਦਣਯੋਗ ਹੈ। ਰਣਜੀਤ ਸਿੰਘ ਦਿਓਲ ,ਜਸਬੀਰ ਸਿੰਘ ਸਰਾਓ , ਅਜੇਪਾਲ ਸਿੰਘ ਅਕੋਈ ਨੇ ਵੀ ਭੁੱਲਰ ਵਲੋਂ ਵਰਤੀ ਗਈ ਸ਼ਬਦਾਵਲੀ ਦੀ ਨਿੰਦਾ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ