JALANDHAR WEATHER

ਸੁਖਪਾਲ ਸਿੰਘ ਖਹਿਰਾ ਵਲੋਂ ਟਰੈਕਟਰਾਂ, ਕਾਰਾਂ ਅਤੇ ਹੋਰ ਗੱਡੀਆਂ ਦ ਵੱਡੇ ਕਾਫ਼ਲੇ ਨਾਲ ਕੱਢਿਆ ਰੋਡ ਸ਼ੋਅ

ਭਵਾਨੀਗੜ੍ਹ, 30 ਮਈ (ਰਣਧੀਰ ਸਿੰਘ ਫੱਗੂਵਾਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਰੋਡ ਸ਼ੋਅ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਟਰੈਕਟਰਾਂ, ਕਾਰਾਂ ਅਤੇ ਹੋਰ ਗੱਡੀਆਂ ਦਾ ਕਾਫ਼ਲਾ ਸਥਾਨਕ ਅੰਨਾਜ ਮੰਡੀ ਵਿਚੋਂ ਰਵਾਨਾ ਹੋਇਆ। ਇਸ ਮੌਕੇ ’ਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ 'ਆਪ' ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ’ਤੇ ਭੰਡਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਝੂਠੀਆਂ ਗਰੰਟੀਆਂ ਦੇ ਕੇ ਸੱਤਾ 'ਤੇ ਕਾਬਜ਼ ਹੋਏ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੋਕਾਂ ਨੂੰ ਗੁੰਮਰਾਹ ਕੀਤੀ ਹੈ। 3 ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੇ 'ਆਪ' ਦੇ ਕਨਵੀਨਰ ਅਰਵਿੰਦ ਕੇਜ਼ਰੀਵਾਲ ਖ਼ੁਦ ਸ਼ਰਾਬ ਘੁਟਾਲੇ ਵਿਚ ਜੇਲ੍ਹ ਵਿਚੋਂ ਕੁਝ ਦਿਨਾਂ ਲਈ ਬਾਹਰ ਆਏ ਹਨ, 2 ਜੂਨ ਨੂੰ ਫ਼ਿਰ ਜੇਲ੍ਹ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ