
ਅੰਮ੍ਰਿਤਸਰ, 30 ਮਈ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਔਰਤਾਂ ਦੀ ਹਿਤੈਸ਼ੀ ਦੱਸਣ ਵਾਲੀ ਆਮ ਆਦਮੀ ਪਾਰਟੀ ਦੇ ਇਕ ਮੰਤਰੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣਾ ਅਤੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਘਰ ’ਚ ਔਰਤ ਦੀ ਕੁੱਟਮਾਰ ਕੀਤੇ ਜਾਣਾ ਇਹ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਬਿਆਨ ਕਰਦਾ ਹੈ।