JALANDHAR WEATHER

ਮੇਰੀ ਸਿਹਤ ਬਿਲਕੁਲ ਠੀਕ ਹੈ- ਨਵੀਨ ਪਟਨਾਇਕ

ਭੁਵਨੇਸ਼ਵਰ, 30 ਮਈ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ.ਜੇ.ਡੀ.) ਦੇ ਸੁਪਰੀਮੋ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਆਪਣੀ ਸਿਹਤ ਨੂੰ ਲੈ ਕੇ ਪ੍ਰਗਟਾਈ ਚਿੰਤਾ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਬਿਲਕੁਲ ਠੀਕ ਹਨ ਅਤੇ ਪਿਛਲੇ ਮਹੀਨੇ ਤੋਂ ਰਾਜ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਪਟਨਾਇਕ ਵਲੋਂ ਇਹ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪਟਨਾਇਕ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੇਰੀ ਸਿਹਤ ਨੂੰ ਲੈ ਕੇ ਇੰਨੇ ਹੀ ਚਿੰਤਤ ਸਨ, ਤਾਂ ਉਹ ਕਿਸੇ ਜਨਤਕ ਮੀਟਿੰਗ ਵਿਚ ਉੱਚੀ ਆਵਾਜ਼ ਵਿਚ ਕਹਿਣ ਦੀ ਬਜਾਏ ਉਨ੍ਹਾਂ ਨੂੰ ਬੁਲਾਉਂਦੇ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ