1 ਜੂਨ ਨੂੰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ

ਨਵੀਂ ਦਿੱਲੀ, 30 ਮਈ- ਅਰਵਿੰਦ ਕੇਜਰੀਵਾਲ ਵਲੋਂ ਰਾਉਜ਼ ਐਵੇਨਿਊ ਅਦਾਲਤ ਵਿਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਉਹ ਇਸ ਸੰਬੰਧੀ ਸੁਣਵਾਈ 1 ਜੂਨ ਨੂੰ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਵਿਚ ਵਾਧਾ ਕਰਨ ਦੀ ਮੰਗ ਕੀਤੀ ਸੀ। ਇਸ ਸੰਬੰਧੀ ਅਦਾਲਤ ਨੇ ਈ.ਡੀ. ਤੋਂ ਜਵਾਬ ਵੀ ਮੰਗਿਆ ਹੈ।