JALANDHAR WEATHER

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਅੰਮ੍ਰਿਤਸਰ, 30 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ 'ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ 'ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ 'ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ