JALANDHAR WEATHER

ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ , 30 ਮਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾਅਤੇ ਬਲਾਕ ਸੰਮਤੀ ਲੰਬੀ ਦੇ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਜਸਵੀਰ ਕੌਰ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਮਾਤਾ ਜਸਵੀਰ ਕੌਰ ਦਾ ਅੰਤਿਮ ਸਸਕਾਰ 31 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਪਿੰਡ ਮਿੱਡੂਖੇੜਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ