JALANDHAR WEATHER

ਮਾੜੀ ਸ਼ਬਦਾਵਲੀ ਵਰਤਣ 'ਤੇ ਮੰਤਰੀ ਲਾਲ ਜੀਤ ਭੁੱਲਰ ਦਾ ਪੁਤਲਾ ਸਾੜਿਆ

 ਜੰਡਿਆਲਾ ਗੁਰੂ, 15 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ) - ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਤੇ ਸੁਨਿਆਰ ਬਰਾਦਰੀ ਦੇ ਮਿਹਨਤਕਸ਼ ਲੋਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਭੁੱਲਰ ਦਾ ਪੁਤਲਾ ਸਾੜਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਸਭਾ ਦੇ ਇਸ ਉਮੀਦਵਾਰ ਅਤੇ ਮੰਤਰੀ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ, ਉਸ ਦਾ ਖਮਿਆਜ਼ਾ ਇਸ ਨੂੰ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ । ਉਨ੍ਹਾਂ ਲਾਲਜੀਤ ਸਿੰਘ ਭੁੱਲਰ ਨੂੰ ਪਾਰਟੀ ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ