JALANDHAR WEATHER

ਮੋਦੀ ਜੀ ਜੋ ਕਹਿੰਦੇ ਹਨ ਉਹ ਪੂਰਾ ਵੀ ਕਰਦੇ ਹਨ- ਸੁਨੀਲ ਜਾਖੜ

ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਭਾਜਪਾ ਦਾ ਸੰਕਲਪ ਪੱਤਰ ‘ਮੋਦੀ ਦੀ ਗਰੰਟੀ 2024’ ਜਾਰੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਭਾਜਪਾ ਦੇ ਸੰਕਲਪ ਪੱਤਰ ਕਿਸਾਨਾਂ, ਗਰੀਬ ਲੋਕਾਂ, ਮੱਧ ਵਰਗ, ਮਹਿਲਾਵਾਂ ਸਮੇਤ ਹਰ ਖੇਤਰ ਅਤੇ ਵਰਗ ਦਾ ਖਿਆਲ ਰੱਖ ਕੇ ਬਣਾਇਆ ਗਿਆ ਹੈ।ਸੁਨੀਲ ਜਾਖੜ ਨੇ ਕਿਹਾ ਕਿ ਇਸ ਵਿਚ ਕੋਈ ਰਿਓੜੀਆਂ ਨਹੀਂ ਵੰਡੀਆਂ ਗਈਆਂ ਹਨ ਅਤੇ ਇਹ ਸੰਕਲਪ ਪੱਤਰ ਨਹੀਂ ਸਗੋਂ ਪਰਸਨਲ ਗਰੰਟੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਚ ਲੋਕਾਂ ਨੂੰ ਸਮਰਥ ਬਣਾਉਣ ਦੀ ਗਰੰਟੀ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਜੋ ਕਹਿੰਦੇ ਹਨ ਉਹ ਹਮੇਸ਼ਾ ਪੂਰਾ ਕਰਕੇ ਦਿਖਾਉਂਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ