JALANDHAR WEATHER

ਕਾਂਗਰਸ ਪਾਰਟੀ ਕਿਸਾਨਾਂ ਦੇ ਮਸਲੇ ਹਲ ਕਰਨ ਦੇ ਸਮਰਥ- ਚਰਨਜੀਤ ਸਿੰਘ ਚੰਨੀ

ਭਿੱਖੀਵਿੰਡ, 15 ਅਪ੍ਰੈਲ (ਬਿੱਲਾ, ਭੱਟੀ, ਬੋਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਤਰਨਤਾਰਨ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਉਨ੍ਹਾਂ ਭਿੱਖੀਵਿੰਡ ਨਜ਼ਦੀਕ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਭਰਵੀਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਸੰਕਟ ਲਈ ਕੇਂਦਰ ਦੇ ਨਾਲ ਆਪ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ। ਜੇਕਰ ਪੰਜਾਬ ਸਰਕਾਰ ਗੰਭੀਰ ਹੁੰਦੀ ਤਾਂ ਕਿਸਾਨਾਂ ਦੇ ਮਸਲੇ ਹਲ ਕੀਤੇ ਜਾ ਸਕਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹੀ ਕਿਸਾਨਾਂ ਦੇ ਮਸਲੇ ਹਲ ਕਰਨ ਦੇ ਸਮਰੱਥ ਹੈ, ਜਦ ਕਿ ਭਾਜਪਾ ਵਪਾਰੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੀ ਆ ਰਹੀ ਹੈ। ਇਸੇ ਦੌਰਾਨ ਖੇਮਕਰਨ ਹਲਕੇ ’ਚੋਂ ਸੈਂਕੜੇ ਵਰਕਰ ਅਕਾਲੀ ਤੇ ਆਪ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ