JALANDHAR WEATHER

ਦਲ ਖ਼ਾਲਸਾ ਵਲੋਂ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ

ਅੰਮ੍ਰਿਤਸਰ, 31 ਮਈ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 40ਵੇਂ ਘੱਲੂਘਾਰਾ ਦਿਵਸ ਮੌਕੇ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂਆਂ ਭਾਈ ਪਰਮਜੀਤ ਸਿੰਘ ਮੰਡ ਅਤੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਹਰ ਸਾਲ ਦਿੱਤਾ ਜਾਂਦਾ ਹੈ, ਜਿਸ ਨੂੰ ਜ਼ਿਲ੍ਹਾ ਵਾਸੀਆਂ ਵਲੋਂ ਵੱਡੇ ਪੱਧਰ ’ਤੇ ਹੁੰਗਾਰਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਛੇ ਜੂਨ ਦੇ ਅੰਮ੍ਰਿਤਸਰ ਬੰਦ ਦੌਰਾਨ ਸੜਕੀ ਆਵਾਜਾਈ, ਮੈਡੀਕਲ ਸਟੋਰ ਅਤੇ ਹਸਪਤਾਲ ਖੁੱਲ੍ਹੇ ਰਹਿਣਗੇ ਤੇ ਕੇਵਲ ਕਾਰੋਬਾਰੀ ਅਦਾਰੇ ਹੀ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜ ਜੂਨ ਦੀ ਸ਼ਾਮ ਨੂੰ 5 ਵਜੇ ਅੰਮ੍ਰਿਤਸਰ ਵਿਚ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ