ਗੁਰਿਆਈ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ
ਅੰਮ੍ਰਿਤਸਰ, 31 ਮਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਦੀਪਮਾਲਾ ਕੀਤੀ ਜਾਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਵੀ ਬਾਅਦ ਦੁਪਹਿਰ ਤੋਂ ਦੇਰ ਅੱਧੀ ਰਾਤ ਤੱਕ ਗੁਰਮਤਿ ਦੀਵਾਨ ਸਜਾਏ ਜਾਣਗੇ।