ਕੇਂਦਰ ਸਰਕਾਰ ਕੁਦਰਤੀ ਆਫ਼ਤ ਪ੍ਰਭਾਵਿਤ ਰਾਜਾਂ ਨੂੰ ਦੇਵੇਗੀ ਹਰ ਸੰਭਵ ਮਦਦ- ਪ੍ਰਧਾਨ ਮੰਤਰੀ
ਨਵੀਂ ਦਿੱਲੀ, 31 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਬਦਕਿਸਮਤੀ ਨਾਲ ਅਸਾਮ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਵਿਚ ਚੱਕਰਵਾਤ ਰੇਮਲ ਦੇ ਬਾਅਦ ਕੁਦਰਤੀ ਆਫ਼ਤਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜੋ ਉੱਥੇ ਪ੍ਰਭਾਵਿਤ ਹੋਏ ਹਨ। ਮੌਜੂਦਾ ਸਥਿਤੀ ’ਤੇ ਕੇਂਦਰ ਸਰਕਾਰ ਨੇ ਰਾਜਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੇ ਹਨ।