21 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮਕਸੂਦਾਂ, 31 ਮਈ (ਸੌਰਵ ਮਹਿਤਾ)- ਜਲੰਧਰ ਉੱਤਰੀ ਹਲਕੇ ਦੇ ਥਾਣਾ ਡਿਵੀਜ਼ਨ ਨੰਬਰ 8 ਦੇ ਅਧੀਨ ਆਉਂਦੇ ਇਲਾਕਾ ਇੰਡਸਟਰੀਅਲ ਇਸਟੇਟ ’ਚ 21 ਸਾਲਾਂ ਨੌਜਵਾਨ ਦਾ ਕਤਲ ਕਰ ਉਸ ਦੀ ਲਾਸ਼ ਨੂੰ ਸ਼ਮਸ਼ਾਨ ਘਾਟ ਅੰਦਰ ਬਣੇ ਕਮਰੇ ’ਚ ਰੱਖ ਕੇ ਕਾਤਲ ਫਰਾਰ ਹੋ ਗਏ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੇ ਮੁਖੀ ਗੁਰਮੀਤ ਸਿੰਘ ਅਤੇ ਡੀ.ਐਸ.ਪੀ. ਉੱਤਰੀ ਦਮਨਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਭੱਟੀ ਪੁੱਤਰ ਅਸ਼ੋਕ ਕੁਮਾਰ ਵਾਸੀ ਸੰਤੋਖਪੁਰਾ ਦੁਰਗਾ ਵਿਹਾਰ ਵਜੋਂ ਹੋਈ ਹੈ। ਫਿਲਹਾਲ ਮੌਕੇ ’ਤੇ ਪੁਲਿਸ ਪਹੁੰਚ ਮਾਮਲੇ ਦੀ ਜਾਂਚ ਕਰ ਰਹੀ ਹੈ।