JALANDHAR WEATHER

ਮੰਤਰੀ ਆਲਮਗੀਰ ਆਲਮ ਨੇ ਸੂਬਾ ਕੈਬਨਿਟ ਤੋਂ ਦਿੱਤਾ ਅਸਤੀਫ਼ਾ

ਰਾਂਚੀ, 11 ਜੂਨ- ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੇ ਸੂਬਾ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਵੀ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਇਕ ਅਧਿਕਾਰੀ ਵਲੋਂ ਸਾਂਝੀ ਕੀਤੀ ਗਈ। ਆਲਮ ਨੇ ਏ.ਆਈ.ਸੀ.ਸੀ. ਦੇ ਮੁਖੀ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਕਿਹਾ ਕਿ ਮੈਂ ਕਾਂਗਰਸ ਵਿਧਾਇਕ ਦਲ, ਝਾਰਖੰਡ ਦੇ ਨੇਤਾ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪਦਾ ਹਾਂ ਅਤੇ ਮੈਂ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦੀ ਰਹਾਂਗਾ।ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ 15 ਮਈ ਨੂੰ ਕਾਂਗਰਸੀ ਆਗੂ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ, ਜਿਸ ਦੇ ਕੁਝ ਦਿਨ ਬਾਅਦ ਉਸ ਦੇ ਸਹਿਯੋਗੀ ਨਾਲ ਜੁੜੇ ਸਥਾਨਾਂ ਤੋਂ ਲਗਭਗ 32 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਸੀ। ਸੂਬੇ ਵਿਚ ਵਿਰੋਧੀ ਧਿਰ ਭਾਜਪਾ ਨੇ ਪਿਛਲੇ ਹਫ਼ਤੇ ਚੰਪਾਈ ਸੋਰੇਨ ਮੰਤਰੀ ਮੰਡਲ ਵਿਚੋਂ ਆਲਮ ਨੂੰ ਹਟਾਉਣ ਦੀ ਮੰਗ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ