JALANDHAR WEATHER

ਓਮਾਨ ਦੇ ਸੁਲਤਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤੀਜੇ ਕਾਰਜਕਾਲ ਲਈ ਦਿੱਤੀ ਵਧਾਈ

ਨਵੀਂ ਦਿੱਲੀ, 11 ਜੂਨ- ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਓਮਾਨ ਦੇ ਸੁਲਤਾਨ ਸੁਲਤਾਨ ਹੈਥਮ ਬਿਨ ਤਾਰਿਕ ਦਾ ਫ਼ੋਨ ਆਇਆ ਤੇ ਉਨ੍ਹਾਂ ਨੇ ਹਾਲ ਹੀ ਵਿਚ ਸੰਪੰਨ ਹੋਈਆਂ ਆਮ ਚੋਣਾਂ ਤੋਂ ਬਾਅਦ ਤੀਸਰੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਦੇ ਰੂਪ ਵਿਚ ਮੁੜ ਨਿਯੁਕਤੀ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿਲੋਂ ਵਧਾਈ ਦਿੱਤੀ ਹੈ। ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਦੇ ਆਪਸੀ ਲਾਭ ਲਈ ਭਾਰਤ-ਓਮਾਨ ਭਾਈਵਾਲੀ ਨੂੰ ਹੋਰ ਡੂੰਘਾਈ ਅਤੇ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਨੇ ਆਗਾਮੀ ਈਦ ਅਲ ਅਧਾ ਤਿਉਹਾਰ ’ਤੇ ਮਹਾਮਹਿਮ ਅਤੇ ਓਮਾਨ ਦੇ ਲੋਕਾਂ ਨੂੰ ਨਿੱਘੀ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ