
ਲਖਨਊ, 11 ਜੂਨ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਰਾਏਬਰੇਲੀ ਵਿਖੇ ਇਕ ਪਾਰਟੀ ਸਮਾਗਮ ’ਚ ਸ਼ਾਮਿਲ ਹੋਣ ਲਈ ਪੁੱਜੇ। ਲੋਕ ਸਭਾ ਚੋਣਾਂ 2024 ਵਿਚ ਰਾਹੁਲ ਗਾਂਧੀ ਦੀ ਚੋਣ ਜਿੱਤਣ ਤੋਂ ਬਾਅਦ ਦੋਵਾਂ ਕਾਂਗਰਸੀ ਆਗੂਆਂ ਦੀ ਰਾਏਬਰੇਲੀ ਦੀ ਇਹ ਪਹਿਲੀ ਫੇਰੀ ਹੈ। ਇਥੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ (ਭਾਜਪਾ) ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਵਿਚ ਜਿਤਾਇਆ, ਮੈਂ ਰਾਏਬਰੇਲੀ ’ਚ ਅਤੇ ਉੱਤਰ ਪ੍ਰਦੇਸ਼ ’ਚ ਭਾਰਤ ਗਠਜੋੜ ਦੇ ਸੰਸਦ ਮੈਂਬਰਾਂ ਨੂੰ। ਉਨ੍ਹਾਂ ਕਿਹਾ ਕਿ ਤੁਸੀਂ ਪੂਰੇ ਦੇਸ਼ ਦੀ ਰਾਜਨੀਤੀ ਬਦਲ ਦਿੱਤੀ ਹੈ ਅਤੇ ਜਨਤਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਨੇਹਾ ਦਿੱਤਾ ਹੈ ਕਿ ਜੇਕਰ ਉਹ ਸੰਵਿਧਾਨ ਨੂੰ ਛੂਹਦੇ ਹਨ ਤਾਂ ਵੇਖੋ ਲੋਕ ਉਸ ਨਾਲ ਕੀ ਕਰਨਗੇ।