
ਨਵੀਂ ਦਿੱਲੀ, 12 ਜੂਨ (ਏਜੰਸੀ)-ਭਾਰਤ ਨੇ ਮੀਡੀਆ 'ਚ ਆਈਆਂ ਰਿਪੋਰਟਾਂ ਦੇ ਬਾਅਦ ਕਿਹਾ ਕਿ ਭਾਰਤ ਨੇ ਖ਼ਾਲਿਸਤਾਨੀ ਸਮਰਥਕਾਂ ਦੁਆਰਾ ਮਹਾਤਮਾ ਗਾਂਧੀ ਦੇ ਬੁੱਤ ਦੀ 'ਭੰਨ-ਤੋੜ' ਦਾ ਮਾਮਲਾ ਇਟਲੀ ਦੇ ਅਧਿਕਾਰੀਆਂ ਕੋਲ ਉਠਾਇਆ ਹੈ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਇਸ ਦੀਆਂ ਰਿਪੋਰਟਾਂ ਦੇਖੀਆਂ ਹਨ ਅਤੇ ਅਸੀਂ ਇਸ ਨੂੰ ਇਟਾਲੀਅਨ ਅਧਿਕਾਰੀਆਂ ਕੋਲ ਉਠਾਇਆ ਹੈ।