ਕੇਂਦਰੀ ਮੰਤਰੀ ਕੀਰਤੀ ਵਰਧਨ ਸਿੰਘ ਅੱਗ ਦੁਰਘਟਨਾ ਵਿਚ ਜ਼ਖਮੀ ਭਾਰਤੀਆਂ ਦੀ ਸਹਾਇਤਾ ਦੀ ਨਿਗਰਾਨੀ ਕਰਨ ਲਈ ਕੁਵੈਤ ਜਾਣਗੇ
ਨਵੀਂ ਦਿੱਲੀ, 12 ਜੂਨ (ਏਜੰਸੀ)- ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅੱਗ ਦੇ ਦੁਖਾਂਤ 'ਚ ਜ਼ਖਮੀ ਹੋਏ ਭਾਰਤੀਆਂ ਦੀ ਸਹਾਇਤਾ ਦੀ ਨਿਗਰਾਨੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਿਰਦੇਸ਼ਾਂ 'ਤੇ ਤੁਰੰਤ ਕੁਵੈਤ ਦੀ ਯਾਤਰਾ ਕਰ ਰਹੇ ਹਨ। ਮੰਤਰੀ ਮਰਨ ਵਾਲਿਆਂ ਦੀਆਂ ਲਾਸ਼ਾਂ ਨੂੰ ਜਲਦੀ ਵਾਪਸ ਭੇਜਣ ਲਈ ਸਥਾਨਕ ਅਧਿਕਾਰੀਆਂ ਨਾਲ ਵੀ ਤਾਲਮੇਲ ਕਰਨਗੇ।