ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ "ਸੀਸ ਸਸਕਾਰ ਦਿਵਸ" ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਸ਼ਰਧਾਂ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਗੁਰੂ ਸਾਹਿਬ 'ਚ ਦਰਜ਼ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ।